( ਭਾਗ-7) 8 ਪੋਹ ਦਾ ਸੂਰਜ ਛਿਪਿਆ ਸਿਆਲ ਦੇ ਦਿਨਾਂ ਨਾਲ ਈ ਹਨੇਰਾ ਹੋ ਗਿਆ ਜੰਗ ਬੰਦ ਹੋਗੀ ਗੜ੍ਹੀ ਚ ਸਿੰਘਾਂ ਨੇ ਦਸਮੇਸ਼ ਪਿਤਾ ਨੇ ਮਿਲਕੇ ਸੋਦਰ ਰਹਿਰਾਸ ਸਾਹਿਬ ਦਾ ਪਾਠ ਕੀਤਾ ਪਾਤਸ਼ਾਹ ਨੇ ਆਪ ਸ਼ਹੀਦਾਂ ਲੀ ਅਰਦਾਸ ਕੀਤੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ( ਕੁਝ ਤੀਰ ਚਲਉਦਾ ਦਾ ਵੀ ਜਿਕਰ ਹੈ ਉ ਬਾਦ ਚ ਲਿਖੋ) ਸਾਰੀ ਸਮਾਪਤੀ ਹੋਈ ਨਾਲ ਦੇ ਸਿੰਘਾਂ ਨੂੰ ਕੱਠਿਆਂ ਕਰ ਦਸਮੇਸ਼ ਜੀ ਨੇ ਗਰਜ ਕੇ ਕਿਹਾ ਖਾਲਸਾ ਜੀ ਸਵੇਰੇ ਪਹਿਲਾ ਜਥਾ ਅਹੀ ਲੈ ਕੇ ਜਾਵਾਂਗੇ ਸੁਣ ਕੇ ਸਾਰੇ ਸਿੰਘ ਇੱਕ ਦੂਜੇ ਦੇ ਮੂੰਹ ਵੱਲ ਵੇਖਣ ਲੱਗੇ ਸਿੰਘਾਂ ਬੜੀਆਂ ਬੇਨਤੀਆਂ ਕੀਤੀਆਂ ਕੇ ਤੁਸੀਂ ਜੰਗ ਚ ਨ ਜਾਊ ਵੈਰੀ ਨਾਲ ਅਹੀ ਅਾਪੇ ਨਜਿਠ ਲਾਵਾਂਗੇ ਅਜੇ ਪੰਥ ਨੂੰ ਤਾਡੀ ਲੋੜ ਅਾ ਕਿਉਂਕਿ ਤਾਡਾ ਪਾਵਨ ਸਰੀਰ ਸਲਾਮ ਰਿਅਾ ਤੁਹੀ ਹਾਡੇ ਵਰਗੇ ਲੱਖਾਂ ਪੈਦਾ ਕਰਲੋ ਗੇ ਪਰ ਹਾਡੇ ਤੋ ਤਾਡੇ ਅਰਗਾ ..... ਮਹਾਰਾਜ ਅਾਪਣੀ ਗੱਲ ਤੇ ਦ੍ਰਿੜ ਰਹੇ ਆਖਿਰ ਭਾਈ ਦਇਆ ਸਿੰਘ ਜੀ ਹੋਰ ਸਿੰਘਾਂ ਨੂੰ ਨਾਲ ਲੈ ਕੁਝ ਪਾਸੇ ਹੋਏ ਮਿਲਕੇ #ਗੁਰਮਤਾ ਕੀਤਾ ਖਾਲਸਾ ਸਾਜਣ ਤੋ ਬਾਦ ਏ ਪਹਿਲਾਂ ਪੰਜ ਪ੍ਰਧਾਨੀ ਗੁਰੁਮਤਾ ਸੀ ਗੁਰਮਤਾ ਕਰ ਸਿੰਘਾਂ ਨੇ ਪੰਜ ਪਿਅਾਰਿਅਾ ਦੇ ਰੂਪ ਚ ਸਾਹਮਣੇ ਖੜ ਭਾਈ ਦਇਆ ਸਿੰਘ ਜੀ ਨੇ ਕਿਹਾ ਪਾਤਸ਼ਾਹ ਖਾਲਸਾ ਸਾਜਣ ਸਮੇ ਆਪ ਜੀ ਨੇ ਪੰਜ ਸਿੰਘਾਂ ਨੂੰ ਅਕਾਲੀ ...
(ਭਾਗ -6) ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਅਟਾਰੀ ਤੇ ਖੜ ਵੱਡੇ ਵੀਰ ਨੂੰ ਰਣ ਤੱਤੇ ਚ ਵੈਰੀਆਂ ਦੇ ਡੱਕਰੇ ਕਰਦਿਆਂ ਜੰਗੀ ਪੈਂਤੜੇ ਵਰਤਦਿਆਂ ਬੜੇ ਗੌਹ ਨਾਲ ਤੱਕਦੇ ਰਹੇ, ਜਿਵੇਂ ਉਸਤਾਦ ਦੇ ਕੋਲੋਂ ਸਿੱਖੀ ਦਾ ਵੱਡੇ ਫਰਜੰਦ ਦੀ ਸਹਾਦਤ ਤੇ ਜਦੋ ਗੁਰੂ ਪਿਤਾ ਨੇ ਜੈਕਾਰੇ ਲਾਏ ਤਾਂ ਬਾਬਾ ਜੁਝਾਰ ਸਿੰਘ ਨੇ ਵੀ ਨਾਲ ਅਵਾਜ਼ ਹੀ ਬੁਲੰਦ ਕੀਤੀ ਸੀ । ਵੱਡੇ ਵੀਰ ਦੀ ਸ਼ਹਾਦਤ ਤੋ ਬਾਅਦ ਹੱਥ ਜੋੜ ਕਿਹਾ, ਗੁਰੂ ਪਿਤਾ ਹੁਣ ਅਗਲਾ ਜਥਾ ਮੈ ਲੈਕੇ ਜਾਵਾਂਗਾ, ਮੈਂ ਵੱਡੇ ਵੀਰ ਵਾਂਗ ਜੰਗ ਚ ਜੂਝਾਗਾਂ ਤੁਸੀਂ ਏਥੇ ਖੜ ਕੇ ਵੇਖਿਓ, ਚੋਜੀ ਪ੍ਰੀਤਮ ਵੇਖ ਕੇ ਮੁਸਕਰਾਏ ਤੇ ਮਜ਼ਾਕ ਦੇ ਲਹਿਜੇ ਨਾਲ ਕਿਹਾ, ਲਾਲ ਜੀ ਤੁਹਾਨੂੰ ਲੜਨਾ ਅਉਦਾ..... ਹੱਥ ਜੋੜ ਬਾਬਾ ਜੀ ਨੇ ਕਿਹਾ, ਪਾਤਸ਼ਾਹ ਲੜਨਾ ਨਹੀਂ ਆਉਂਦਾ ਪਰ ਮੈਨੂੰ ਮਰਨਾ ਤੇ ਆਉਦਾ , ਸਿਰ ਲਾਹੁਣੇ ਨਹੀਂ ਅਉਦੇ , ਪਰ ਆਪਣਾ ਸਿਰ ਤਲੀ ਤੇ ਰੱਖਣਾ ਅਉਦਾ, ਕਿਰਪਾ ਕਰੋ ਹੁਣ ਮੈਨੂੰ ਆਗਿਆ ਦੇਓ। ਲੜਨਾ ਨਹੀਂ ਆਤਾ ਮੁਝੇ ਮਰਨਾ ਤੋ ਹੈ ਆਤਾ । ਖ਼ੁਦ ਬੜ੍ਹ ਕੇ ਗਲਾ ਤੇਗ਼ ਪਿ ਧਰਨਾ ਤੋ ਹੈ ਆਤਾ । ਗੁਰੂ ਪਿਤਾ ਨੇ ਘੁੱਟ ਕੇ ਗਲ ਨਾਲ ਲਾਇਆ ਕਿਹਾ ਅਸੀਂ ਕਦੇ ਕਿਸੇ ਨੂੰ ਅਜ ਤਕ ਸ਼ਹਾਦਤ ਤੋਂ ਨਹੀਂ ਰੋਕਿਆ। ਗੁਰਦੇਵ ਪਿਤਾ ਨੂੰ ਅਹੀ ਆਪ ਬੇਨਤੀ ਕੀਤੀ ਸੀ, ਦਿੱਲੀ ਜਾਣ ਲੀ, ਤੁਹਾਡੇ ਵੱਡੇ ਭਰਾ ਨੂੰ ਥਾਪੜਾ ਦੇ ਕੇ ਤੋਰਿਆ ਹੇੈ, ਤੁਹਾਨੂੰ ਵੀ ਨਹੀ ਰੋਕਾਂਗੇ ,ਜਾਓ ਅਕਾਲ ਪੁਰਖ ਤੁਹਾਨੂੰ ਬਲ ਬਖਸ਼ੇ। ਅਸੀਂ ਤੁਹਾਨ...